ਚੰਡੀਗੜ੍ਹ– ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਰੁੱਧ ਤਿਖ਼ੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਪਹਿਲਾਂ ਭਾਜਪਾ ਵੋਟਾਂ ਦੀ ਚੋਰੀ ਕਰਦੀ ਸੀ ਤੇ ਹੁਣ ਨੋਟਾਂ ਦੀ ਵੀ ਚੋਰੀ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਲੋਕਾਂ ਤੋਂ ਆਧਾਰ ਕਾਰਡ ਅਤੇ ਬੈਂਕ ਖਾਤਿਆਂ ਦੀ ਜਾਣਕਾਰੀ ਗਲਤ ਤਰੀਕੇ ਨਾਲ ਇਕੱਠੀ ਕੀਤੀ ਜਾ ਰਹੀ ਹੈ।
ਅਮਨ ਅਰੋੜਾ ਨੇ ਸਵਾਲ ਕੀਤਾ ਕਿ ਲੋਕਾਂ ਦੀ ਨਿੱਜੀ ਜਾਣਕਾਰੀ ਲੈਣ ਦਾ ਅਧਿਕਾਰ ਕਿਸੇ ਨੂੰ ਨਹੀਂ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਸਾਈਬਰ ਠੱਗੀ ਦੇ ਬੇਹਿਸਾਬ ਮਾਮਲੇ ਸਾਹਮਣੇ ਆ ਰਹੇ ਹਨ। ਜੇ ਭਵਿੱਖ ਵਿੱਚ ਲੋਕਾਂ ਦੇ ਖਾਤਿਆਂ ਵਿੱਚੋਂ ਪੈਸੇ ਗਾਇਬ ਹੋ ਜਾਂਦੇ ਹਨ ਤਾਂ ਕੀ ਇਸ ਦੀ ਜ਼ਿੰਮੇਵਾਰੀ ਭਾਜਪਾ ਲਵੇਗੀ?
ਬਿਕਰਮ ਮਜੀਠੀਆ ਮਾਮਲੇ ਵਿੱਚ ਸੱਚ ਸਾਹਮਣੇ ਆਉਣਾ ਲਾਜ਼ਮੀ – ਅਰੋੜਾ
ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਦੇ ਕੇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਅਰੋੜਾ ਨੇ ਕਿਹਾ ਕਿ ਇਹ ਕੇਸ ਡਿਸਪ੍ਰੋਪੋਰਸ਼ਨੇਟ ਐਸੈੱਟਸ (DA) ਨਾਲ ਸਬੰਧਿਤ ਹੈ। ਉਨ੍ਹਾਂ ਨੇ ਪੁੱਛਿਆ ਕਿ ਮਜੀਠੀਆ ਦੀ ਸੰਪਤੀ ਵਿੱਚ ਆਇਆ ਪੈਸਾ ਅਖ਼ਿਰ ਆਇਆ ਕਿੱਥੋਂ? ਕੀ ਉਹ ਨਸ਼ਿਆਂ ਦੇ ਕਾਰੋਬਾਰ ਤੋਂ ਆਇਆ ਜਾਂ ਫਿਰ ਭ੍ਰਿਸ਼ਟਾਚਾਰ ਰਾਹੀਂ?


