ਪੁਲਿਸ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਹਿਰਾਸਤ ਵਿੱਚ ਲਿਆ ਹੈ।
ਸੰਦੀਪ ਜਾਖੜ ਅਤੇ ਹੋਰ ਵਰਕਰਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਕੇਂਦਰ ਦੀਆਂ ਸਕੀਮਾਂ ਨੂੰ ਲੈ ਕੇ ਭਾਜਪਾ ਵੱਲੋਂ ਅਬੋਹਰ ਵਿਚ ਲਾਏ ਗਏ ਸਹਾਇਤਾ ਕੈਂਪ ਵਿਚ ਪੁੱਜਣ ਲਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਰਵਾਨਾ ਹੋਏ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰਾਹ ਵਿਚ ਹੀ ਰੋਕ ਲਿਆ। ਇਸ ਤੋਂ ਬਾਅਦ ਸੁਨੀਲ ਜਾਖੜ ਟੋਲ ਪਲਾਜ਼ੇ ਨੇੜੇ ਧਰਨਾ ਲਾ ਕੇ ਬੈਠ ਗਏ।


